ਦੋ ਵਿਆਹਾਂ ਦੇ ਵਿਵਾਦ ’ਚ ਘਿਰੇ ਗਿਆਨੀ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ…!

291

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿੱਚ ਘਿਰੇ , ਇਸ ਵੇਲੇ ਦੀ ਵੱਲੀ ਖਬਰ ਸਾਹਮਣੇ ਆ ਰਹੀ ਹੈ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹਨਾਂ ਨੇ ਆਪਣਾ ਅਸਤੀਫਾ ਐਸਜੀਪੀ ਸੀ ਨੂੰ ਵੀ ਭੇਜ ਦਿੱਤਾ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਪਿਛਲੇ 35 ਸਾਲਾ ਤੋਂ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਸੇਵਾ ਨਿਭਾ ਹਨ ਸਨ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਲਿਖੀ ਆਪਣੇ ਅਸਤੀਫ਼ੇ ਦੀ ਚਿੱਠੀ ਵਿੱਚ ਉਨ੍ਹਾਂ ਦਾਅਵਾ ਕੀਤਾ ਹੈਕਿ ਉਹ ਧਾਰਮਕ ਅਖੌਤੀ ਆਗੂਆਂ ਤੇ ਸਿਆਸੀ ਲੀਡਰਾਂ ਦੀ ਸਾਜ਼ਿਸ਼ ਦਾ ਸ਼ਿਕਾਰ ਹਨ। ਦੱਸ ਦੇਈਏ ਕਿ ਪਹਿਲਾਂ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਇਲਜ਼ਾਮ ਲਾਇਆ ਸੀ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ, ਇਸ ਪਿੱਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ। ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਣ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਸੀ। ਉਨ੍ਹਾਂ ਖਿਲਾਫ ਕੁਝ ਔਰਤਾਂ ਵੱਲੋਂ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦੁਰਵਿਹਾਰ ਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਇਸ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਸ ਸੀ।