ਨਿਊਜ਼ੀਲੈਂਡ ਕ੍ਰਾਈਸਟਚਰਚ ‘ਚ ਹੋਏ ਹਮਲੇ ਤੋਂ ਬਾਅਦ ਲਾਪਤਾ ਭਾਰਤੀ ਬਾਰੇ ਨਹੀ ਮਿਲੀ ਜਾਣਕਾਰੀ, ਮਾਪੇ ਪ੍ਰੇਸ਼ਾਨ…!

102

ਨਿਊਜ਼ੀਲੈਂਡ ਕ੍ਰਾਈਸਟਚਰਚ ‘ਚ ਹੋਏ ਹਮਲੇ ਤੋਂ ਬਾਅਦ ਲਾਪਤਾ ਭਾਰਤੀ ਬਾਰੇ ਨਹੀ ਮਿਲੀ ਜਾਣਕਾਰੀ, ਮਾਪੇ ਪ੍ਰੇਸ਼ਾਨ ,, ਦੁਨੀਆ ਭਰ ਵਿਚ ਸ਼ਾਂਤਮਈ ਦੇਸ਼ਾਂ ਦੀ ਗਿਣਤੀ ਵਿਚ ਆਉਂਦੇ ਨਿਊਜ਼ੀਲੈਂਡ ਦੇ ਦੱਖਣੀ ਹਿੱਸੇ ਵਿਚ ਪੈਂਦੇ ਸ਼ਹਿਰ ਕ੍ਰਾਈਸਟਚਰਚ ਵਿਖੇ ਅੱਜ ਬਾਅਦ ਦੁਪਹਿਰ ਦੋ ਮਸਜਿਦਾਂ ਅੰਦਰ ਨਸਲੀ ਅੱਤਵਾਦੀ ਹਮਲਾ ਕੀਤਾ ਗਿਆ ਜਿਸ ਵਿਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ 49 ਲੋਕਾਂ ਦੇ ਮਾਰੇ ਜਾਣ, ਸ਼ੁੱਕਰਵਾਰ ਨੂੰ ਨਮਾਜ਼ ਦੌਰਾਨ ਹੋਈ ਗੋਲੀਬਾਰੀ ਤੋਂ ਬਾਅਦ ਲਾਪਤਾ ਭਾਰਤੀ ਮੂਲ ਦੇ ਸਾਫਟਵੇਅਰ ਇੰਜੀਨੀਅਰ ਦਾ ਇਕ ਦਿਨ ਬਾਅਦ ਵੀ ਕੁਝ ਪਤਾ ਨਹੀਂ ਲੱਗ ਸਕਿਆ ਹੈ ਇੰਜੀਨੀਅਰ ਫਰਹਾਜ ਅਹਿਸਾਨ ਨਿਊਜ਼ੀਲੈਂਡ ਵਿਚ ਪਿਛਲੇ 7 ਸਾਲ ਤੋਂ ਕੰਮ ਕਰ ਰਹੇ ਸਨ। ਉਹ ਵਿਆਹੇ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਅਹਿਸਾਨ ਦੀ ਮਾਂ ਫਾਤਿਮਾ ਨੇ ਸ਼ਨੀਵਾਰ ਨੂੰ ਕਿਹਾ, ”ਸਾਨੂੰ ਸਾਡੇ ਪੁੱਤਰ ਦੀ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲੀ। ਸਾਨੂੰ ਉਸ ਦੀ ਚਿੰਤਾ ਹੈ, ਸੂਤਰਾਂ ਮੁਤਾਬਕ ਖਬਰਾਂ ਵਿਚ ਇਹ ਦੱਸਿਆ ਜਾ ਰਿਹਾ ਹੈ ਕਿ 9 ਭਾਰਤੀ ਲਾਪਤਾ ਹਨ। ਕੁਝ ਸਬੰਧਤ ਪ੍ਰਕਿਰਿਆਵਾਂ ਕਾਰਨ ਭਾਰਤੀਆਂ ਦੇ ਜ਼ਖਮੀ ਹੋਣ ਬਾਰੇ ਅਧਿਕਾਰਤ ਪੁਸ਼ਟੀ ਹੋਣ ਵਿਚ ਸਮਾਂ ਲੱਗ ਸਕਦਾ ਹੈ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੇ 28 ਸਾਲਾ ਬਰੈਂਟਨ ਟੈਰੇਂਟ ਨੇ ਕ੍ਰਾਈਸਟਚਰਚ ਦੀ ਅਲ ਨੂਰ ਮਸਜਿਦ ਅਤੇ ਸ਼ਹਿਰ ਦੇ ਬਾਹਰੀ ਹਿੱਸੇ ਵਿਚ ਲਿਨਵੁੱਡ ਮਸਜਿਦ ‘ਤੇ ਗੋਲੀਬਾਰੀ ਕਰ ਕੇ 49 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ