ਸੁਖਬੀਰ ਬਾਦਲ ਦਾ ਵੱਡਾ ਬਿਆਨ, ਅੱਤਵਾਦ ਬਚਾਓ ਮੋਦੀ ਲਿਆਓ…!

332

 ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਾਕਿਸਤਾਨ ਅੰਦਰ ਜਾ ਕੇ ਅੱਤਵਾਦੀ ਟਿਕਾਣਿਆਂ ਉੱਤੇ ਪੂਰੀ ਬਹਾਦਰੀ ਨਾਲ ਹਵਾਈ ਹਮਲੇ ਕਰਨ ਵਾਲੇ ਭਾਰਤੀ ਹਵਾਈ ਸੈਨਾ ਦੇ ਜਾਂਬਾਜ਼ ਜਵਾਨਾਂ ਨੂੰ ਆਪਣਾ ਸਲਾਮ ਭੇਜਿਆ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਰਤੀ ਹਵਾਈ ਸੈਨਾ ਦੇ ਚੀਫ ਏਅਰ ਮਾਰਸ਼ਨ ਬਿਰੇਂਦਰ ਸਿੰਘ ਧਨੋਆ ਨੂੰ ਵੀ ਦੁਸ਼ਮਣ ਨੂੰ ਬੇਹਰਕਤ ਕਰਨ ਵਾਲੇ ਇਹਨਾਂ ਹਵਾਈ ਹਮਲਿਆਂ ਲਈ ਮੁਬਾਰਕਬਾਦ ਦਿੱਤੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਇਹਨਾਂ ਹਵਾਈ ਹਮਲਿਆਂ ਦੀ ਸ਼ਲਾਘਾ ਕੀਤੀ ਹੈ

ਅਤੇ ਪ੍ਰਧਾਨ ਮੰਤਰੀ ਅਤੇ ਹਵਾਈ ਸੈਨਾ ਦੇ ਮੁਖੀ ਨੂੰ ਇਸ ਦੀ ਮੁਬਾਰਕਬਾਦ ਦਿੱਤੀ ਹੈ, ਤੁਹਾਨੂੰ ਇਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਅੱਜ ਤੜਕੇ 3.30 ਵਜੇ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਮਿਰਾਜ-2000 ਦੇ ਇੱਕ ਸਮੂਹ ਨੇ ਪਾਕਿਸਤਾਨ ‘ਚ ਕੰਟਰੋਲ ਰੇਖਾ (LOC) ਦੇ ਪਾਰ ਕਈ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।